Hoshiarpur Road Accident: ਹਾਦਸੇ ਵਿੱਚ ਜ਼ਖਮੀ ਹੋਏ ਮੁਨੀਸ਼ ਕੁਮਾਰ ਅਤੇ ਰਮਨ ਕੁਮਾਰ ਨੂੰ ਪੀਜੀਆਈ ਚੰਡੀਗੜ੍ਹ ਅਤੇ ਗੁਰੂ ਰਾਮ ਦਾਸ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ।
Youth Dies in Car-Tractor Collision: ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ਕਾਰ-ਟਰੈਕਟਰ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ ਵਜੋਂ ਹੋਈ ਹੈ, ਜੋ ਕਿ ਪੰਜਾਬ ਰਾਜ ਬਿਜਲੀ ਬੋਰਡ ਦਾ ਕਰਮਚਾਰੀ ਹੈ।
ਹਾਦਸੇ ਵਿੱਚ ਜ਼ਖਮੀ ਹੋਏ ਮੁਨੀਸ਼ ਕੁਮਾਰ ਅਤੇ ਰਮਨ ਕੁਮਾਰ ਨੂੰ ਪੀਜੀਆਈ ਚੰਡੀਗੜ੍ਹ ਅਤੇ ਗੁਰੂ ਰਾਮ ਦਾਸ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਤਲਵਾੜਾ ਦੇ ਬੀਬੀਐਮਬੀ ਹਸਪਤਾਲ ਵਿੱਚ ਰੱਖਿਆ ਹੈ।
ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਟਰੈਕਟਰ ਹਿਮਾਚਲ ਦੇ ਸੰਸਾਰਪੁਰ ਟਰੇਸ ਵਿੱਚ ਫੜਿਆ ਗਿਆ ਹੈ, ਜਿਸਨੂੰ ਜਲਦੀ ਹੀ ਕਬਜ਼ੇ ਵਿੱਚ ਲੈ ਲਿਆ ਜਾਵੇਗਾ।