Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Youth dies in road accident: ਅਜਨਾਲਾ: ਸੱਕੀ ਪੁੱਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਵਿੱਚ ਮੋਟਰਸਾਈਕਲ ਦੀ ਜੁਗਾੜੂ ਮੋਟਰਸਾਈਕਲ ਰੇੜੀ ਨਾਲ ਟੱਕਰ ਹੋ ਗਈ। ਮ੍ਰਿਤਕ ਦੇ ਕਰੀਬੀ ਦਲਬੀਰ ਸਿੰਘ ਨੇ ਦੱਸਿਆ ਕਿ ਰੇਸ਼ਮ ਸਿੰਘ ਪੁੱਤਰ ਸਲਵਿੰਦਰ ਸਿੰਘ, ਵਾਸੀ ਪਿੰਡ […]
Ranjit Singh
By : Updated On: 18 Sep 2026 13:01:PM
ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Youth dies in road accident: ਅਜਨਾਲਾ: ਸੱਕੀ ਪੁੱਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਵਿੱਚ ਮੋਟਰਸਾਈਕਲ ਦੀ ਜੁਗਾੜੂ ਮੋਟਰਸਾਈਕਲ ਰੇੜੀ ਨਾਲ ਟੱਕਰ ਹੋ ਗਈ।

ਇਸ਼ਤਿਹਾਰ

ਮ੍ਰਿਤਕ ਦੇ ਕਰੀਬੀ ਦਲਬੀਰ ਸਿੰਘ ਨੇ ਦੱਸਿਆ ਕਿ ਰੇਸ਼ਮ ਸਿੰਘ ਪੁੱਤਰ ਸਲਵਿੰਦਰ ਸਿੰਘ, ਵਾਸੀ ਪਿੰਡ ਚੱਕ ਡੋਗਰਾ, ਆਪਣੇ ਸਾਥੀ ਗੁਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਬਰਾਤ ’ਤੇ ਜਾਣ ਲਈ ਕੱਪੜੇ ਲੈਣ ਵਾਸਤੇ ਆਇਆ ਸੀ। ਇਸ ਦੌਰਾਨ ਸੱਕੀ ਪੁੱਲ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਜੁਗਾੜੂ ਮੋਟਰਸਾਈਕਲ ਰੇੜੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਸ਼ਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਂਚ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪਰਿਵਾਰ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News