Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਨਸ਼ੇ ਕਾਰਨ ਮੌਤ, ਪਰਿਵਾਰ ਨੇ ਤਸਕਰਾਂ ‘ਤੇ ਲਗਾਏ ਗੰਭੀਰ ਦੋਸ਼

Fazilka Drug Death; ਜ਼ਿਲ੍ਹੇ ਦੇ ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ ਟਾਹਲੀਵਾਲ ਬੋਦਲਾ ਤੋਂ ਨਸ਼ੇ ਨਾਲ ਜੁੜਿਆ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ 20 ਸਾਲਾ ਨੌਜਵਾਨ ਕਰਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕਰਨਦੀਪ ਸਿੰਘ ਬੀਤੇ ਦਿਨ ਆਪਣੇ ਇੱਕ ਦੋਸਤ ਨਾਲ ਉਸਦੇ ਪਿੰਡ ਗਿਆ ਸੀ। ਜਿੱਥੇ ਕਥਿਤ […]
By : Updated On: 18 Aug 2026 18:13:PM
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਨਸ਼ੇ ਕਾਰਨ ਮੌਤ, ਪਰਿਵਾਰ ਨੇ ਤਸਕਰਾਂ ‘ਤੇ ਲਗਾਏ ਗੰਭੀਰ ਦੋਸ਼

Fazilka Drug Death; ਜ਼ਿਲ੍ਹੇ ਦੇ ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ ਟਾਹਲੀਵਾਲ ਬੋਦਲਾ ਤੋਂ ਨਸ਼ੇ ਨਾਲ ਜੁੜਿਆ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ 20 ਸਾਲਾ ਨੌਜਵਾਨ ਕਰਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਇਸ਼ਤਿਹਾਰ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕਰਨਦੀਪ ਸਿੰਘ ਬੀਤੇ ਦਿਨ ਆਪਣੇ ਇੱਕ ਦੋਸਤ ਨਾਲ ਉਸਦੇ ਪਿੰਡ ਗਿਆ ਸੀ। ਜਿੱਥੇ ਕਥਿਤ ਤੌਰ ’ਤੇ ਉਸ ਵੱਲੋਂ ਨਸ਼ੇ ਦਾ ਸੇਵਨ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਕਰਨਦੀਪ ਦਾ ਦੋਸਤ ਵੀ ਨਸ਼ਾ ਕਰਨ ਦਾ ਆਦੀ ਸੀ।

ਪਰਿਵਾਰ ਨੇ ਦੱਸਿਆ ਕਿ ਨਸ਼ਾ ਕਰਨ ਤੋਂ ਬਾਅਦ ਕਰਨਦੀਪ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪਰਿਵਾਰ ਨੇ ਨਸ਼ਾ ਵੇਚਣ ਵਾਲਿਆਂ ’ਤੇ ਲਗਾਏ ਦੋਸ਼

ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਪਿੰਡ ਵਿੱਚ ਹੀ ਕੁਝ ਪਰਿਵਾਰਾਂ ਵੱਲੋਂ ਨਸ਼ਾ ਵੇਚਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਪਹਿਲਾਂ ਵੀ ਜਾਣਕਾਰੀ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਨਸ਼ੇ ’ਤੇ ਕਾਬੂ ਨਹੀਂ ਪਾਇਆ ਜਾ ਰਿਹਾ।

ਪਰਿਵਾਰ ਨੇ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News