Journalism Of Hope

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਮੋਬਾਇਲ ਚਾਰਜ ਕਰਦੇ ਸਮੇਂ ਵਾਪਰੀ ਮੰਦਭਾਗੀ ਘਟਨਾ

Punjab news; ਪਿੰਡ ਸੁਰਖਪੁਰ ਅਕਬਰਪੁਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ 25 ਸਾਲਾ ਨੌਜਵਾਨ ਸਾਗਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮਿਲੀ ਜਾਣਕਾਰੀ ਮੁਤਾਬਕ ਸਾਗਰ ਪੁੱਤਰ ਮੰਗਾ ਸਿੰਘ ਆਪਣੇ ਘਰ ਵਿੱਚ ਇਨਵਰਟਰ ਨਾਲ ਮੋਬਾਇਲ ਫ਼ੋਨ ਚਾਰਜ ’ਤੇ ਲਗਾਉਣ ਦੀ ਕੋਸ਼ਿਸ਼ ਕਰ […]
By : Published: 24 Sep 2026 08:40:AM
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਮੋਬਾਇਲ ਚਾਰਜ ਕਰਦੇ ਸਮੇਂ ਵਾਪਰੀ ਮੰਦਭਾਗੀ ਘਟਨਾ

Punjab news; ਪਿੰਡ ਸੁਰਖਪੁਰ ਅਕਬਰਪੁਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ 25 ਸਾਲਾ ਨੌਜਵਾਨ ਸਾਗਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

ਇਸ਼ਤਿਹਾਰ

ਮਿਲੀ ਜਾਣਕਾਰੀ ਮੁਤਾਬਕ ਸਾਗਰ ਪੁੱਤਰ ਮੰਗਾ ਸਿੰਘ ਆਪਣੇ ਘਰ ਵਿੱਚ ਇਨਵਰਟਰ ਨਾਲ ਮੋਬਾਇਲ ਫ਼ੋਨ ਚਾਰਜ ’ਤੇ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਹ ਬਿਜਲੀ ਦੇ ਕਰੰਟ ਦੀ ਲਪੇਟ ਵਿੱਚ ਆ ਗਿਆ। ਪਰਿਵਾਰ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਜਾਨ ਨਹੀਂ ਬਚ ਸਕੀ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸਰਪੰਚ ਸਰਦਾਰ ਮੇਜਰ ਸਿੰਘ ਨੇ ਲੋਕਾਂ ਨੂੰ ਬਿਜਲੀ ਦੇ ਉਪਕਰਨਾਂ ਦੀ ਵਰਤੋਂ ਸਮੇਂ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਨੌਜਵਾਨ ਸਾਗਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

Read Latest News and Breaking News at Daily Post TV, Browse for more News

Ad
Ad

Punjab District News