Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪ੍ਰੇਮ ਸਬੰਧਾਂ ਕਾਰਨ ਜਤਾਇਆ ਕਤਲ ਦਾ ਸ਼ੱਕ, ਜਾਣੋ ਪੂਰਾ ਮਾਮਲਾ….

Death of a youth from Kapurthala; ਜ਼ਿਲ੍ਹਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਵਿੱਚ ਇੱਕ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਵੱਲੋਂ ਇੱਕ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ’ਤੇ ਗੰਭੀਰ ਦੋਸ਼ ਲਗਾਏ ਗਏ ਹਨ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪ੍ਰੇਮ ਸਬੰਧਾਂ ਕਾਰਨ ਜਤਾਇਆ ਕਤਲ ਦਾ ਸ਼ੱਕ, ਜਾਣੋ ਪੂਰਾ ਮਾਮਲਾ….

Death of a youth from Kapurthala; ਜ਼ਿਲ੍ਹਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਵਿੱਚ ਇੱਕ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਵੱਲੋਂ ਇੱਕ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ’ਤੇ ਗੰਭੀਰ ਦੋਸ਼ ਲਗਾਏ ਗਏ ਹਨ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਸਾਹਿਬ ਸਿੰਘ ਪੁੱਤਰ ਦਲਬੀਰ ਸਿੰਘ ਪਿੰਡ ਫੱਤੂਢੀਂਗਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੇ ਗੁਆਂਢ ਰਹਿੰਦੀ ਇੱਕ ਲੜਕੀ ਨਾਲ ਕਥਿਤ ਤੌਰ ’ਤੇ ਪ੍ਰੇਮ ਸਬੰਧ ਸਨ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਦੇ ਪਰਿਵਾਰ ਵੱਲੋਂ ਨੌਜਵਾਨ ਨੂੰ ਘਰ ਬੁਲਾਇਆ ਗਿਆ, ਜਿੱਥੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਤਸ਼ੱਦਦ ਕੀਤਾ ਗਿਆ।

ਪਰਿਵਾਰ ਵੱਲੋਂ ਨੌਜਵਾਨ ਦੇ ਸਰੀਰ ’ਤੇ ਵੱਖ-ਵੱਖ ਸੱਟਾਂ ਹੋਣ ਅਤੇ ਉਸ ਨਾਲ ਕਥਿਤ ਤੌਰ ’ਤੇ ਅਣਮਨੁੱਖੀ ਵਿਵਹਾਰ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਪੋਸਟਮਾਰਟਮ ਦੌਰਾਨ ਡਾਕਟਰੀ ਜਾਂਚ ਵਿੱਚ ਸਰੀਰ ਦੇ ਇੱਕ ਸੰਵੇਦਨਸ਼ੀਲ ਹਿੱਸੇ ਨਾਲ ਸਬੰਧਤ ਗੰਭੀਰ ਸੱਟ ਬਾਰੇ ਜਾਣਕਾਰੀ ਦਰਜ ਕੀਤੀ ਗਈ ਹੈ।

ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਹੋਣਾ ਹਾਲੇ ਬਾਕੀ ਹੈ ਅਤੇ ਮਾਮਲੇ ਦੀ ਅਸਲ ਤਸਵੀਰ ਪੁਲਿਸ ਜਾਂਚ ਅਤੇ ਬਾਕੀ ਮੈਡੀਕਲ ਰਿਪੋਰਟਾਂ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰ ਘਰ ਤੋਂ ਚਲੇ ਗਏ ਹਨ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਥਾਣੇ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।

ਪੁਲਿਸ ਦਾ ਪੱਖ

ਦੂਜੇ ਪਾਸੇ ਥਾਣਾ ਮੁਖੀ ਦਲਵਿੰਦਰਬੀਰ ਸਿੰਘ ਨੇ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦੇ ਕਾਰਨ ਸਬੰਧੀ ਵਿਸਰਾ ਰਿਪੋਰਟ ਹਾਲੇ ਆਉਣੀ ਬਾਕੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਇੱਕ ਹੋਰ ਮੈਡੀਕਲ ਰਿਪੋਰਟ ਵੀ ਪ੍ਰਾਪਤ ਹੋਣੀ ਹੈ।

ਥਾਣਾ ਮੁਖੀ ਅਨੁਸਾਰ ਸਾਰੀਆਂ ਰਿਪੋਰਟਾਂ ਮਿਲਣ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਸਬੰਧੀ ਕਿਸੇ ਨਤੀਜੇ ’ਤੇ ਪਹੁੰਚਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਤੁਰੰਤ ਕੋਈ ਨਤੀਜਾ ਕੱਢਣਾ ਉਚਿਤ ਨਹੀਂ ਹੋਵੇਗਾ।

ਫਿਲਹਾਲ ਪੁਲਿਸ ਜਾਂਚ ਅਤੇ ਬਾਕੀ ਮੈਡੀਕਲ ਰਿਪੋਰਟਾਂ ਦਾ ਇੰਤਜ਼ਾਰ ਹੈ। ਇਨ੍ਹਾਂ ਦੇ ਆਧਾਰ ’ਤੇ ਹੀ ਨੌਜਵਾਨ ਦੀ ਮੌਤ ਦੇ ਕਾਰਨਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਸਥਿਤੀ ਹੋਰ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News