Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕਪੂਰਥਲਾ ‘ਚ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Kapurthala Murder Case: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂਢੀਂਗਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਰਾਜ ਮਿਸਤਰੀ ਸੀ। ਮਿਲੀ ਜਾਣਕਾਰੀ ਮੁਤਾਬਕ ਬਲਦੇਵ ਸਿੰਘ ਦੀ ਲਾਸ਼ ਸੂਜੋਕਾਲੀਆ ਨੂੰ ਜਾਣ ਵਾਲੇ ਰਸਤੇ ’ਤੇ ਪਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਪੂਰਥਲਾ ‘ਚ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Kapurthala Murder Case: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂਢੀਂਗਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਰਾਜ ਮਿਸਤਰੀ ਸੀ।

ਮਿਲੀ ਜਾਣਕਾਰੀ ਮੁਤਾਬਕ ਬਲਦੇਵ ਸਿੰਘ ਦੀ ਲਾਸ਼ ਸੂਜੋਕਾਲੀਆ ਨੂੰ ਜਾਣ ਵਾਲੇ ਰਸਤੇ ’ਤੇ ਪਈ ਮਿਲੀ। ਹੈਰਾਨੀਜਨਕ ਗੱਲ ਇਹ ਹੈ ਕਿ ਮ੍ਰਿਤਕ ਦੇ ਮੋਬਾਇਲ ਫੋਨ ਤੋਂ ਹੀ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਤੁਹਾਡੇ ਬੇਟੇ ਦੀ ਲਾਸ਼ ਸੜਕ ’ਤੇ ਪਈ ਹੈ, ਆ ਕੇ ਲੈ ਜਾਓ। ਜਦੋਂ ਪਰਿਵਾਰ ਮੌਕੇ ’ਤੇ ਪੁੱਜਿਆ ਤਾਂ ਉਹਨਾਂ ਦਾ ਕਹਿਣਾ ਹੈ ਕਿ ਉਸ ਸਮੇਂ ਤੱਕ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਸੀ।

ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਜਮ੍ਹਾਂ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਵੀ ਮੌਤ ਦੀ ਪੁਸ਼ਟੀ ਕੀਤੀ ਗਈ।

ਇਸ ਮਾਮਲੇ ਸਬੰਧੀ ਪਰਿਵਾਰ ਵੱਲੋਂ ਥਾਣਾ ਤਲਵੰਡੀ ਚੌਧਰੀਆਂ ਵਿੱਚ F.I.R ਦਰਜ ਕਰਵਾਈ ਗਈ ਹੈ। ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਹਾਲੇ ਤੱਕ ਕੋਈ ਢੁੱਕਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਹ ਇਨਸਾਫ ਲਈ ਲਗਾਤਾਰ ਥਾਣੇ ਦੇ ਚੱਕਰ ਕੱਟ ਰਹੇ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਦੇ ਪਿੱਛੇ ਦੋ ਛੋਟੇ ਬੱਚੇ ਹਨ ਅਤੇ ਜੇਕਰ ਉਨ੍ਹਾਂ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਉਹ ਰੋਡ ਜਾਮ ਕਰਨ ਲਈ ਮਜਬੂਰ ਹੋਣਗੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News