Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਮੌਤ, ਇਲਾਕੇ ‘ਚ ਚਿੰਤਾ ਦੀ ਮਾਹੌਲ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਸੁਲਤਾਨਪੁਰ ਰੁਰਲ ਦੇ ਰਹਿਣ ਵਾਲੇ ਕਰੀਬ 20 ਸਾਲਾ ਨੌਜਵਾਨ ਅਮਿਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਤਬੀਅਤ ਵਿਗੜਨ ਤੇ ਹਸਪਤਾਲ ਪਹੁੰਚਾਇਆ ਮਿਲੀ ਜਾਣਕਾਰੀ ਮੁਤਾਬਕ ਅਮਿਤ ਦੀ ਅਚਾਨਕ ਤਬੀਅਤ ਵਿਗੜਣ ‘ਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ […]
By : Updated On: 31 Mar 2026 15:56:PM
ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਮੌਤ, ਇਲਾਕੇ ‘ਚ ਚਿੰਤਾ ਦੀ ਮਾਹੌਲ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਸੁਲਤਾਨਪੁਰ ਰੁਰਲ ਦੇ ਰਹਿਣ ਵਾਲੇ ਕਰੀਬ 20 ਸਾਲਾ ਨੌਜਵਾਨ ਅਮਿਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਇਸ਼ਤਿਹਾਰ

ਤਬੀਅਤ ਵਿਗੜਨ ਤੇ ਹਸਪਤਾਲ ਪਹੁੰਚਾਇਆ

ਮਿਲੀ ਜਾਣਕਾਰੀ ਮੁਤਾਬਕ ਅਮਿਤ ਦੀ ਅਚਾਨਕ ਤਬੀਅਤ ਵਿਗੜਣ ‘ਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ।

ਘਟਨਾ ਤੋਂ ਬਾਅਦ ਦੁਖੀ ਪਰਿਵਾਰਿਕ ਮੈਂਬਰ ਹਸਪਤਾਲ ਪਹੁੰਚ ਗਏ ਅਤੇ ਮਾਹੌਲ ਗਮਗੀਨ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਲਾਕੇ ਵਿੱਚ ਦੁੱਖ ਦਾ ਮਾਹੌਲ

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਹਿਰਾ ਦੁੱਖ ਅਤੇ ਅਨਿਸ਼ਚਿਤਤਾ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News