Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ 15-16 ਲੋਕਾਂ ‘ਤੇ ਲਾਇਆ ਦੋਸ਼

Youth dies under suspicious circumstances: ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਖੇਤਰ ਵਿੱਚ ਇੱਕ 40 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਸੰਦੀਪ ਨੂੰ ਘਰੋਂ ਬੁਲਾ ਕੇ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ ‘ਤੇ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ। […]
By : Updated On: 25 Aug 2026 07:36:AM
ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ 15-16 ਲੋਕਾਂ ‘ਤੇ ਲਾਇਆ ਦੋਸ਼

Youth dies under suspicious circumstances: ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਖੇਤਰ ਵਿੱਚ ਇੱਕ 40 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਸੰਦੀਪ ਨੂੰ ਘਰੋਂ ਬੁਲਾ ਕੇ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ ‘ਤੇ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ਼ਤਿਹਾਰ

ਮ੍ਰਿਤਕ ਦੀ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਸੰਦੀਪ ਸਿੰਘ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਧੀ ਵਜੋਂ ਮੰਨਿਆ ਹੋਇਆ ਸੀ, ਜਿਸ ਕਾਰਨ ਸੰਦੀਪ ਸਿੰਘ ਨਾਲ ਉਨ੍ਹਾਂ ਦਾ ਭੈਣ-ਭਰਾ ਵਰਗਾ ਰਿਸ਼ਤਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਸੰਦੀਪ ਉਨ੍ਹਾਂ ਦੇ ਘਰ ਦੇ ਕੋਲੋਂ ਲੰਘ ਕੇ ਗਿਆ ਸੀ। ਇਸ ਤੋਂ ਕੁਝ ਸਮੇਂ ਬਾਅਦ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਸੰਦੀਪ ਨਾਲ ਕੁੱਟਮਾਰ ਹੋਈ ਹੈ ਅਤੇ ਉਸ ਦੀ ਹਾਲਤ ਬਹੁਤ ਗੰਭੀਰ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੰਦੀਪ ਦੇ ਨਾਲ ਇੱਕ ਨੌਜਵਾਨ ਵੀ ਮੌਜੂਦ ਸੀ, ਜੋ ਪਹਿਲਾਂ ਤੋਂ ਹੀ ਉਸ ਦੇ ਸੰਪਰਕ ਵਿੱਚ ਰਹਿੰਦਾ ਸੀ। ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਸੇ ਨੌਜਵਾਨ ਨੇ ਸੰਦੀਪ ਨੂੰ ਘਰੋਂ ਬੁਲਾਇਆ ਸੀ। ਉਨ੍ਹਾਂ ਨੇ ਘਰ ਦੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਘਟਨਾ ਤੋਂ ਪਹਿਲਾਂ ਸੰਦੀਪ ਨਾਲ ਮੌਜੂਦ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ।

ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਸੰਦੀਪ ‘ਤੇ ਕਰੀਬ 15 ਤੋਂ 16 ਵਿਅਕਤੀਆਂ ਨੇ ਹਮਲਾ ਕੀਤਾ। ਉਨ੍ਹਾਂ ਮੁਤਾਬਕ ਸੰਦੀਪ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਕਾਫ਼ੀ ਖੂਨ ਵਹਿ ਰਿਹਾ ਸੀ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੋ ਸਕਦਾ ਹੈ।

ਹਾਲਾਂਕਿ, ਪੁਲਿਸ ਨੇ ਕਿਹਾ ਹੈ ਕਿ ਤੇਜ਼ਧਾਰ ਹਥਿਆਰ ਦੀ ਵਰਤੋਂ ਦੀ ਪੁਸ਼ਟੀ ਮੈਡੀਕਲ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੀਤੀ ਜਾ ਸਕੇਗੀ। ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਅਨੁਸਾਰ, ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਪਰ ਉੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਦੇ ਬਿਆਨ ਦਰਜ ਕਰਕੇ ਉਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ CCTV ਫੁਟੇਜ, ਘਟਨਾ ਸਥਾਨ ਅਤੇ ਹੋਰ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉੱਧਰ ਪਰਿਵਾਰ ਨੇ ਦੋਸ਼ੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News