Punjab Police: ਨੌਜਵਾਨ ਵਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਤੋਂ ਬਾਅਦ, ਧਰਮਕੋਟ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।
Air Fire in Moge: ਮੋਗਾ ਦੇ ਧਰਮਕੋਟ ਕਸਬੇ ਅਧੀਨ ਪੈਂਦੇ ਪਿੰਡ ਬੱਡੂ ਵਾਲ ਵਿੱਚ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹਵਾਈ ਫਾਇਰ ਕੀਤੇ ਗਏ। ਨੌਜਵਾਨ ਵਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਤੋਂ ਬਾਅਦ, ਧਰਮਕੋਟ ਪੁਲਿਸ ਨੇ ਕਾਰਵਾਈ ਕਰਦਿਆਂ ਹਵਾ ਵਿੱਚ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਦੇ ਨਾਲ ਹੀ ਪੁਲਿਸ ਨੇ ਗੋਲੀਬਾਰੀ ਦੌਰਾਨ ਵਰਤੀ ਗਈ ਰਾਈਫਲ ਵੀ ਬਰਾਮਦ ਕਰ ਲਈ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਧਰਮਕੋਟ ਪੁਲਿਸ ਸਟੇਸ਼ਨ ਦੇ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ 16 ਜੂਨ ਨੂੰ ਧਰਮਕੋਟ ਥਾਣੇ ਅਧੀਨ ਪੈਂਦੇ ਪਿੰਡ ਬੱਡੂ ਵਾਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਨੌਜਵਾਨ ਆਪਣੀ ਬੰਦੂਕ ਨਾਲ ਹਵਾ ਵਿੱਚ ਗੋਲੀ ਚਲਾ ਰਿਹਾ ਸੀ।
ਵਾਇਰਲ ਵੀਡੀਓ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਹਵਾ ਵਿੱਚ ਗੋਲੀ ਚਲਾਉਣ ਵਾਲੇ ਨੌਜਵਾਨ ਹਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੰਦੂਕ ਵੀ ਬਰਾਮਦ ਕਰ ਲਈ ਹੈ। ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।