Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਗੋਲੀਬਾਰੀ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ

Youth injured in firing dies during treatment: ਅਬੋਹਰ: ਅਬੋਹਰ ਦੇ ਸੰਤ ਨਗਰ ਵਿੱਚ 27 ਸਤੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਅਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਨਸਾਫ਼ ਮਿਲਣ ਤੱਕ ਪੋਸਟਮਾਰਟਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੋਲੀਬਾਰੀ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ

Youth injured in firing dies during treatment: ਅਬੋਹਰ: ਅਬੋਹਰ ਦੇ ਸੰਤ ਨਗਰ ਵਿੱਚ 27 ਸਤੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਅਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਨਸਾਫ਼ ਮਿਲਣ ਤੱਕ ਪੋਸਟਮਾਰਟਮ ਨਾ ਕਰਵਾਉਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, 27 ਸਤੰਬਰ ਨੂੰ ਸੰਤ ਨਗਰ ਸਥਿਤ ਵਾਲਮੀਕਿ ਮੰਦਰ ਵਿੱਚ ਮੀਟਿੰਗ ਤੋਂ ਬਾਹਰ ਨਿਕਲਣ ਸਮੇਂ ਅਜੇ ’ਤੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਬੀਤੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਅਜੇ ਦੇ ਬਿਆਨਾਂ ’ਤੇ ਕਾਰਵਾਈ ਨਾ ਕਰਨ ਦੇ ਦੋਸ਼
ਅਜੇ ਦੇ ਭਰਾ ਭਾਲੂ ਨੇ ਦੋਸ਼ ਲਾਇਆ ਕਿ ਘਟਨਾ ਤੋਂ ਬਾਅਦ ਅਜੇ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਨੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਅਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐੱਸਐੱਸਪੀ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਮਲੇ ਦੀ ਗੰਭੀਰਤਾ ਅਤੇ ਪਰਿਵਾਰ ਦੇ ਰੋਸ ਨੂੰ ਦੇਖਦਿਆਂ ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਪੁਲਿਸ ਟੀਮ ਸਮੇਤ ਅਬੋਹਰ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ। ਇਸ ਮੌਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵੀ ਮੌਜੂਦ ਸਨ। ਐੱਸਐੱਸਪੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਸੰਦੀਪ ਜਾਖੜ ਨੇ ਦਿੱਤਾ ਸਾਥ ਦਾ ਭਰੋਸਾ
ਵਿਧਾਇਕ ਸੰਦੀਪ ਜਾਖੜ ਨੇ ਅਜੇ ਦੀ ਮੌਤ ਨੂੰ ਦੁਖਦਾਈ ਦੱਸਦਿਆਂ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਹਿਯੋਗ ਦੇਣਗੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਫਿਲਹਾਲ ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਪੋਸਟਮਾਰਟਮ ਨਾ ਕਰਵਾਉਣ ਦੀ ਗੱਲ ਕਹੀ ਹੈ। ਹੁਣ ਪੁਲਿਸ ਦੀ ਅਗਲੀ ਕਾਰਵਾਈ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News