Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ

Youth murdered over 10 rupees: ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਚੱਕ ਪੱਖੀ ਵਿੱਚ ਮੋਮੋਜ਼ ਦੀ ਰੇਹੜੀ ’ਤੇ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਜਗਮੀਤ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਨੌਜਵਾਨ ਦੇ ਪਿਤਾ ਦੀ ਮੌਜੂਦਗੀ ਵਿੱਚ ਹੀ ਉਸ ’ਤੇ […]
By : Updated On: 13 Oct 2026 12:10:PM
10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ

Youth murdered over 10 rupees: ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਚੱਕ ਪੱਖੀ ਵਿੱਚ ਮੋਮੋਜ਼ ਦੀ ਰੇਹੜੀ ’ਤੇ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਜਗਮੀਤ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਨੌਜਵਾਨ ਦੇ ਪਿਤਾ ਦੀ ਮੌਜੂਦਗੀ ਵਿੱਚ ਹੀ ਉਸ ’ਤੇ ਹਮਲਾ ਕੀਤਾ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਪਿੰਡ ਚੱਕ ਪੱਖੀ ਦਾ ਰਹਿਣ ਵਾਲਾ ਜਗਮੀਤ ਸਿੰਘ ਆਪਣੇ ਦੋਸਤ ਬੇਅੰਤ ਸਿੰਘ ਨਾਲ ਮੋਮੋਜ਼ ਖਾਣ ਲਈ ਰੇਹੜੀ ’ਤੇ ਗਿਆ ਸੀ। ਖਾਣੇ ਦੇ ਪੈਸਿਆਂ ਦਾ ਹਿਸਾਬ ਕਰਦੇ ਸਮੇਂ 10 ਰੁਪਏ ਨੂੰ ਲੈ ਕੇ ਉਸ ਦੀ ਰੇਹੜੀ ਚਲਾਉਣ ਵਾਲੇ ਨੌਜਵਾਨਾਂ ਨਾਲ ਬਹਿਸ ਹੋ ਗਈ। ਕੁਝ ਹੀ ਸਮੇਂ ਵਿੱਚ ਵਿਵਾਦ ਹੱਥੋਪਾਈ ਤੱਕ ਪਹੁੰਚ ਗਿਆ ਅਤੇ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਜਗਮੀਤ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਪਿਤਾ ਦੇ ਸਾਹਮਣੇ ਕੀਤਾ ਹਮਲਾ
ਝਗੜੇ ਦੀ ਸੂਚਨਾ ਮਿਲਣ ’ਤੇ ਜਗਮੀਤ ਦਾ ਪਿਤਾ ਲੱਖਾ ਸਿੰਘ ਮੌਕੇ ’ਤੇ ਪਹੁੰਚਿਆ ਅਤੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਦੇ ਦੋਸ਼ਾਂ ਮੁਤਾਬਕ, ਇਸ ਦੌਰਾਨ ਮੁਲਜ਼ਮਾਂ ਨੇ ਜਗਮੀਤ ਦੀ ਛਾਤੀ ਅਤੇ ਪੇਟ ’ਤੇ ਚਾਕੂ ਨਾਲ ਕਈ ਵਾਰ ਕੀਤੇ। ਗੰਭੀਰ ਜ਼ਖ਼ਮਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਗਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੁਰਾਣੇ ਮੋਟਰਸਾਈਕਲ ਖ਼ਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਦਾ ਐਲਾਨ
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਜਗਮੀਤ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਂਚ ਅਧਿਕਾਰੀ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਜਗਮੀਤ ਅਤੇ ਉਸ ਦੇ ਦੋਸਤ ਦਾ ਰੇਹੜੀ ਵਾਲਿਆਂ ਨਾਲ ਪੈਸਿਆਂ ਨੂੰ ਲੈ ਕੇ ਵਿਵਾਦ ਹੋਇਆ ਸੀ, ਜੋ ਕਤਲ ਵਿੱਚ ਬਦਲ ਗਿਆ। ਪੁਲਿਸ ਨੇ ਜਗਮੀਤ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News