Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Youth murdered with sharp weapons: ਅਜਨਾਲਾ: ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਵਿੱਚ ਦੋ ਬੱਚਿਆਂ ਦੇ ਪਿਤਾ ਕੁਲਜੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ, ਜਦੋਂ ਉਸ ’ਤੇ ਹਮਲਾ ਹੋਇਆ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਤੇੜਾ ਰਾਜਪੂਤਾਂ ਵਜੋਂ […]
Ranjit Singh
By : Published: 06 Sep 2026 12:02:PM
ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
  • ਦੋ ਬੱਚਿਆਂ ਦੇ ਪਿਤਾ ਕੁਲਜੀਤ ਸਿੰਘ ’ਤੇ ਹਮਲਾ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ

Youth murdered with sharp weapons: ਅਜਨਾਲਾ: ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਵਿੱਚ ਦੋ ਬੱਚਿਆਂ ਦੇ ਪਿਤਾ ਕੁਲਜੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ, ਜਦੋਂ ਉਸ ’ਤੇ ਹਮਲਾ ਹੋਇਆ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਤੇੜਾ ਰਾਜਪੂਤਾਂ ਵਜੋਂ ਹੋਈ ਹੈ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਕੁਲਜੀਤ ਸਿੰਘ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਕੁੱਟਮਾਰ ਕੀਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਕੁਲਜੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਕਤਲ ਸਬੰਧੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News