Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਨੌਜਵਾਨਾਂ ਨੂੰ ਸਹੀ ਦਿਸ਼ਾ ਨਾ ਮਿਲੀ ਤਾਂ ਬਣ ਸਕਦੇ ਨੇ ਬੋਝ: ਆਜ਼ਾਦੀ ਦਿਵਸ ਮੌਕੇ ਮੋਹਨ ਭਾਗਵਤ ਨੇ ਜਤਾਈ ਚਿੰਤਾ

Youth of India: ਨਵੀਂ ਦਿੱਲੀ: ਭਾਰਤ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਸਵੈਮਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਨਾਗਪੁਰ ਸਥਿਤ ਸੰਘ ਮੁੱਖ ਦਫ਼ਤਰ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ, ਲੋਕਤੰਤਰ ਅਤੇ ਦੇਸ਼ ਦੇ ਭਵਿੱਖ ਸਾਹਮਣੇ ਮੌਜੂਦ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਪਹਿਲਾਂ […]
By : Updated On: 15 Aug 2026 15:01:PM
ਨੌਜਵਾਨਾਂ ਨੂੰ ਸਹੀ ਦਿਸ਼ਾ ਨਾ ਮਿਲੀ ਤਾਂ ਬਣ ਸਕਦੇ ਨੇ ਬੋਝ: ਆਜ਼ਾਦੀ ਦਿਵਸ ਮੌਕੇ ਮੋਹਨ ਭਾਗਵਤ ਨੇ ਜਤਾਈ ਚਿੰਤਾ

Youth of India: ਨਵੀਂ ਦਿੱਲੀ: ਭਾਰਤ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਸਵੈਮਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਨਾਗਪੁਰ ਸਥਿਤ ਸੰਘ ਮੁੱਖ ਦਫ਼ਤਰ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ, ਲੋਕਤੰਤਰ ਅਤੇ ਦੇਸ਼ ਦੇ ਭਵਿੱਖ ਸਾਹਮਣੇ ਮੌਜੂਦ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਪਹਿਲਾਂ ਵੀ ਆਜ਼ਾਦ ਸੀ, ਅੱਜ ਵੀ ਆਜ਼ਾਦ ਹੈ ਅਤੇ ਭਵਿੱਖ ਵਿੱਚ ਵੀ ਆਜ਼ਾਦ ਰਹੇਗਾ। ਹਾਲਾਂਕਿ ਦੇਸ਼ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਸ਼ਵ ਪੱਧਰ ’ਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

ਇਸ਼ਤਿਹਾਰ

ਵਿਸ਼ਵਗੁਰੂ ਬਣਨ ਦੀ ਰਾਹ ਵਿੱਚ ਕਈ ਚੁਣੌਤੀਆਂ
ਭਾਗਵਤ ਨੇ ਕਿਹਾ ਕਿ ਸਿਰਫ਼ ਸਿਆਸੀ ਜਾਂ ਆਰਥਿਕ ਤਰੱਕੀ ਨਾਲ ਭਾਰਤ ਦਾ ਟੀਚਾ ਪੂਰਾ ਨਹੀਂ ਹੋਵੇਗਾ। ਦੇਸ਼ ਨੂੰ ਅਜਿਹਾ ਰਾਸ਼ਟਰ ਬਣਾਉਣ ਦੀ ਲੋੜ ਹੈ ਜੋ ਪੂਰੀ ਮਨੁੱਖਤਾ ਲਈ ਸਾਰਥਕ ਯੋਗਦਾਨ ਦੇ ਸਕੇ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵਗੁਰੂ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਦੇਸ਼ ਨੂੰ ਆਪਣੇ ਮੂਲ ਵਿਚਾਰਾਂ ਅਤੇ ਸਿਧਾਂਤਾਂ ਨਾਲ ਜੁੜੇ ਰਹਿਣਾ ਹੋਵੇਗਾ।

ਨੌਜਵਾਨਾਂ ਨੂੰ ਲੈ ਕੇ ਵੱਡੀ ਚਿੰਤਾ
RSS ਮੁਖੀ ਨੇ ਦੇਸ਼ ਦੀ ਵੱਡੀ ਨੌਜਵਾਨ ਆਬਾਦੀ ਨੂੰ ਭਾਰਤ ਦਾ ‘ਡੈਮੋਗ੍ਰਾਫਿਕ ਡਿਵਿਡੈਂਡ’ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵੱਡੀ ਗਿਣਤੀ ਦੇਸ਼ ਲਈ ਵੱਡੀ ਤਾਕਤ ਹੈ, ਪਰ ਇਸ ਦਾ ਲਾਭ ਤਾਂ ਹੀ ਮਿਲੇਗਾ ਜੇਕਰ ਨੌਜਵਾਨਾਂ ਨੂੰ ਸਹੀ ਦਿਸ਼ਾ, ਚੰਗੀ ਸਿੱਖਿਆ, ਰੁਜ਼ਗਾਰ ਦੇ ਮੌਕੇ ਅਤੇ ਜ਼ਿੰਮੇਵਾਰੀ ਨਾਲ ਜੋੜਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੌਜਵਾਨ ਸ਼ਕਤੀ ਦੀ ਸਹੀ ਵਰਤੋਂ ਨਾ ਕੀਤੀ ਗਈ ਤਾਂ ਇਹੀ ਆਬਾਦੀ ਭਵਿੱਖ ਵਿੱਚ ਸਮਾਜ ਲਈ ਬੋਝ ਬਣ ਸਕਦੀ ਹੈ।

ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨਾ ਜ਼ਰੂਰੀ
ਮੋਹਨ ਭਾਗਵਤ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤ ਦੁਨੀਆ ਦੇ ਸਭ ਤੋਂ ਵੱਧ ਨੌਜਵਾਨਾਂ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ। ਰੁਜ਼ਗਾਰ, ਹੁਨਰ ਵਿਕਾਸ ਅਤੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨਾ ਦੇਸ਼ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਭਾਗਵਤ ਦੇ ਸੰਦੇਸ਼ ਵਿੱਚ ਨੌਜਵਾਨਾਂ ਨੂੰ ਸਿਰਫ਼ ਆਬਾਦੀ ਦਾ ਹਿੱਸਾ ਨਹੀਂ, ਸਗੋਂ ਦੇਸ਼ ਦੀ ਆਰਥਿਕ ਅਤੇ ਸਮਾਜਿਕ ਤਾਕਤ ਵਜੋਂ ਵਿਕਸਤ ਕਰਨ ’ਤੇ ਜ਼ੋਰ ਦਿੱਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News