Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਛੋਟਾ ਭਰਾ ਜ਼ਖ਼ਮੀ

Youth shot dead in Punjab: ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਕਾਰਨ 24 ਸਾਲਾ ਲਵਪ੍ਰੀਤ ਸਿੰਘ ਉਰਫ਼ ਲੱਬਾ ਦੀ ਮੌਤ ਹੋ ਗਈ, ਜਦਕਿ ਉਸ ਦਾ ਛੋਟਾ ਭਰਾ ਹਰਸ਼ਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ […]
By : Updated On: 12 Aug 2026 12:37:PM

Youth shot dead in Punjab: ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਕਾਰਨ 24 ਸਾਲਾ ਲਵਪ੍ਰੀਤ ਸਿੰਘ ਉਰਫ਼ ਲੱਬਾ ਦੀ ਮੌਤ ਹੋ ਗਈ, ਜਦਕਿ ਉਸ ਦਾ ਛੋਟਾ ਭਰਾ ਹਰਸ਼ਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਇਸ਼ਤਿਹਾਰ

ਮੋਟਰਸਾਈਕਲ ’ਤੇ ਆਏ ਨੌਜਵਾਨਾਂ ਨੇ ਕੀਤੀ ਫਾਇਰਿੰਗ
ਮਿਲੀ ਜਾਣਕਾਰੀ ਮੁਤਾਬਕ ਦੇਰ ਸ਼ਾਮ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਲਵਪ੍ਰੀਤ ਸਿੰਘ ਅਤੇ ਉਸ ਦੇ ਭਰਾ ਹਰਸ਼ਦੀਪ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਲਵਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਸ਼ਦੀਪ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਬਾ (24), ਪੁੱਤਰ ਸੋਢੀ, ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ।

ਜ਼ਖ਼ਮੀ ਭਰਾ ਹਸਪਤਾਲ ’ਚ ਦਾਖ਼ਲ
ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਹਰਸ਼ਦੀਪ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

DSP ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਦੇ ਹੀ DSP ਡਾ. ਸ਼ੀਤਲ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। DSP ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਕਥਿਤ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਕਤਲ ਪਿੱਛੇ ਪੁਰਾਣੀ ਰੰਜਿਸ਼ ਸਮੇਤ ਹੋਰ ਸੰਭਾਵਿਤ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News