Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead in Morinda: ਮੋਰਿੰਡਾ: ਮੋਰਿੰਡਾ ਦੇ ਮੁੰਡੀਆਂ-ਢੋਲਣਮਾਜਰਾ ਰੋਡ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਦੋ ਹੋਰ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮ੍ਰਿਤਕ ਦੀ ਪਛਾਣ ਪਿੰਡ ਸਰਹਾਣਾ ਵਾਸੀ ਅਜੇ ਕੁਮਾਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਵਿੱਚ ਵੱਡੀ ਹਵੇਲੀ ਵਾਸੀ […]
Ranjit Singh
By : Updated On: 01 Sep 2026 11:27:AM
ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • 15-20 ਹਮਲਾਵਰਾਂ ਨੇ ਕਈ ਗੱਡੀਆਂ ਨਾਲ ਘੇਰ ਕੇ ਕ੍ਰੂਜ਼ ਕਾਰ ਰੋਕੀ, ਫਾਇਰਿੰਗ ’ਚ 2 ਹੋਰ ਗੰਭੀਰ ਜ਼ਖ਼ਮੀ

Youth shot dead in Morinda: ਮੋਰਿੰਡਾ: ਮੋਰਿੰਡਾ ਦੇ ਮੁੰਡੀਆਂ-ਢੋਲਣਮਾਜਰਾ ਰੋਡ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਦੋ ਹੋਰ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮ੍ਰਿਤਕ ਦੀ ਪਛਾਣ ਪਿੰਡ ਸਰਹਾਣਾ ਵਾਸੀ ਅਜੇ ਕੁਮਾਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਵਿੱਚ ਵੱਡੀ ਹਵੇਲੀ ਵਾਸੀ ਕਿਰਨਦੀਪ ਸਿੰਘ ਅਤੇ ਪਿੰਡ ਸਰਹਾਣਾ ਵਾਸੀ ਪੁਸ਼ਵਿੰਦਰ ਸਿੰਘ ਸ਼ਾਮਲ ਹਨ। ਪੁਲਿਸ ਮੁਤਾਬਕ ਕਰੀਬ 15 ਤੋਂ 20 ਹਮਲਾਵਰਾਂ ਨੇ ਕਈ ਗੱਡੀਆਂ ਵਿੱਚ ਆ ਕੇ ਇੱਕ ਕ੍ਰੂਜ਼ ਕਾਰ ਨੂੰ ਘੇਰ ਲਿਆ। ਇਸ ਤੋਂ ਬਾਅਦ ਕਾਰ ਸਵਾਰਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ।

ਇਸ਼ਤਿਹਾਰ

ਛਿੰਜ ਮੇਲੇ ਦੌਰਾਨ ਹੋਈ ਸੀ ਤਕਰਾਰ
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਜ਼ਖ਼ਮੀ ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ 30 ਅਗਸਤ ਨੂੰ ਉਹ ਅਜੇ ਕੁਮਾਰ, ਜਤਿੰਦਰ ਸਿੰਘ ਅਤੇ ਅਮਨਦੀਪ ਸਿੰਘ ਨਾਲ ਪਿੰਡ ਮੜੌਲੀ ਕਲਾਂ ਦੇ ਛਿੰਜ ਮੇਲੇ ਵਿੱਚ ਗਿਆ ਸੀ। ਉੱਥੇ ਉਨ੍ਹਾਂ ਦਾ ਸਾਹਮਣਾ ਚਕਲਾਂ ਵਾਸੀ ਮਨੀ ਅਤੇ ਉਸ ਦੇ ਸਾਥੀਆਂ ਨਾਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਬਹਿਸ ਹੋਈ ਅਤੇ ਫਿਰ ਹੱਥੋਪਾਈ ਵੀ ਹੋਈ। ਦੋਸ਼ ਹੈ ਕਿ ਇਸ ਘਟਨਾ ਤੋਂ ਬਾਅਦ ਮਨੀ ਵੱਲੋਂ ਅਜੇ ਕੁਮਾਰ ਨੂੰ ਫੋਨ ’ਤੇ ਧਮਕੀ ਵੀ ਦਿੱਤੀ ਗਈ ਸੀ।

ਗੱਡੀ ਨੂੰ ਟੱਕਰ ਮਾਰ ਕੇ ਰੋਕਿਆ
ਪੁਸ਼ਵਿੰਦਰ ਸਿੰਘ ਦੇ ਬਿਆਨ ਅਨੁਸਾਰ, ਵਾਰਦਾਤ ਵਾਲੇ ਦਿਨ ਉਹ ਅਜੇ ਕੁਮਾਰ, ਕਿਰਨਦੀਪ ਸਿੰਘ, ਹਰਿੰਦਰ ਸਿੰਘ ਉਰਫ਼ ਲੱਕੀ ਅਤੇ ਨੱਟ ਨਾਲ ਕ੍ਰੂਜ਼ ਕਾਰ ਵਿੱਚ ਮੋਰਿੰਡਾ ਵੱਲ ਆ ਰਹੇ ਸਨ। ਮੁੰਡੀਆਂ ਪਿੰਡ ਪਾਰ ਕਰਨ ਤੋਂ ਬਾਅਦ ਢੋਲਣਮਾਜਰਾ ਵੱਲ ਇੱਕ ਗ੍ਰੇ ਰੰਗ ਦੀ ਆਈ-20 ਕਾਰ ਨੇ ਉਨ੍ਹਾਂ ਦੀ ਗੱਡੀ ਦਾ ਰਸਤਾ ਰੋਕ ਲਿਆ। ਇਸੇ ਦੌਰਾਨ ਪਿੱਛੋਂ ਆਈ ਇੱਕ ਚਿੱਟੀ ਸਕਾਰਪੀਓ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪੁਸ਼ਵਿੰਦਰ ਉਛਲ ਕੇ ਖੇਤ ਵਿੱਚ ਜਾ ਡਿੱਗਿਆ ਅਤੇ ਉਸ ਦੀ ਸੱਜੀ ਲੱਤ ’ਤੇ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ ਸਵਿਫਟ, ਵਰਨਾ ਅਤੇ ਹੋਰ ਗੱਡੀਆਂ ਵਿੱਚ ਸਵਾਰ ਨੌਜਵਾਨਾਂ ਨੇ ਅਜੇ ਅਤੇ ਕਿਰਨਦੀਪ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਫਿਰ ਪਿਸਤੌਲ ਨਾਲ ਗੋਲੀਆਂ ਚਲਾਈਆਂ।

ਅਜੇ ਦੀ ਹਸਪਤਾਲ ’ਚ ਮੌਤ
ਫਾਇਰਿੰਗ ਦੌਰਾਨ ਅਜੇ ਕੁਮਾਰ ਨੂੰ ਕਈ ਗੋਲੀਆਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ, ਕਿਰਨਦੀਪ ਸਿੰਘ ਅਤੇ ਪੁਸ਼ਵਿੰਦਰ ਸਿੰਘ ਦਾ ਰੂਪਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

20 ਦੇ ਕਰੀਬ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਸ਼ਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 6 ਨਾਮਜ਼ਦ ਅਤੇ 14-15 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਤਲ, ਕੁੱਟਮਾਰ, ਧਮਕੀ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News