Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead in Tarn Taran: ਤਰਨਤਾਰਨ/ਨੌਸ਼ਹਿਰਾ ਪੰਨੂਆਂ: ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਬੁੱਧਵਾਰ ਦੇਰ ਸ਼ਾਮ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮੋਟਰਸਾਈਕਲ ’ਤੇ ਆਏ ਦੋ ਨਕਾਬਪੋਸ਼ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Youth shot dead in Tarn Taran: ਤਰਨਤਾਰਨ/ਨੌਸ਼ਹਿਰਾ ਪੰਨੂਆਂ: ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਬੁੱਧਵਾਰ ਦੇਰ ਸ਼ਾਮ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮੋਟਰਸਾਈਕਲ ’ਤੇ ਆਏ ਦੋ ਨਕਾਬਪੋਸ਼ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ, ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਕੁਲਦੀਪ ਸਿੰਘ ਇੱਕ ਨਾਈ ਦੀ ਦੁਕਾਨ ’ਤੇ ਵਾਲ ਕਟਵਾਉਣ ਲਈ ਗਿਆ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਤੋਂ ਬਾਅਦ ਡਰ ਕਾਰਨ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।

ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਰਹਾਲੀ ਅਤੇ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਦੋ ਮਹੀਨਿਆਂ ’ਚ ਕਤਲ ਦੀ ਤੀਜੀ ਘਟਨਾ
ਪਿਛਲੇ ਦੋ ਮਹੀਨਿਆਂ ਦੌਰਾਨ ਨੌਸ਼ਹਿਰਾ ਪੰਨੂਆਂ ਅਤੇ ਨੇੜਲੇ ਇਲਾਕਿਆਂ ਵਿੱਚ ਕਤਲ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਇਨ੍ਹਾਂ ਵਿੱਚ ਏਐੱਸਆਈ ਇਕਬਾਲ ਸਿੰਘ ਦੇ ਕਤਲ ਦਾ ਮਾਮਲਾ ਵੀ ਸ਼ਾਮਲ ਹੈ। ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਕਾਰਨ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।

ਸੋਸ਼ਲ ਮੀਡੀਆ ’ਤੇ ਕਥਿਤ ਪੋਸਟ ਵਾਇਰਲ
ਇਸ ਕਤਲ ਪਿੱਛੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦਾ ਹੱਥ ਹੋਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ, ਪਰ ਪੁਲਿਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਇੱਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਏਐੱਸਆਈ ਇਕਬਾਲ ਸਿੰਘ ਦੇ ਪੁੱਤਰ ਕੋਮਲ ਨੌਸ਼ਹਿਰਾ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਪੋਸਟ ਵਿੱਚ ਕਥਿਤ ਤੌਰ ’ਤੇ ਨਿੱਜੀ ਰੰਜਿਸ਼ ਦਾ ਜ਼ਿਕਰ ਕਰਨ ਦੇ ਨਾਲ ਤਰਨਤਾਰਨ ਦੇ ਕੁਝ ਵਿਅਕਤੀਆਂ ਨੂੰ ਧਮਕੀਆਂ ਦੇਣ ਦੀ ਗੱਲ ਵੀ ਕਹੀ ਗਈ ਹੈ।

ਹਾਲਾਂਕਿ, ਇਸ ਪੋਸਟ ਦੀ ਪ੍ਰਮਾਣਿਕਤਾ, ਇਸ ਨੂੰ ਪਾਉਣ ਵਾਲੇ ਵਿਅਕਤੀ ਦੀ ਪਛਾਣ ਅਤੇ ਕਤਲ ਵਿੱਚ ਉਸ ਦੀ ਕਥਿਤ ਭੂਮਿਕਾ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਵੀ ਇਨ੍ਹਾਂ ਦਾਅਵਿਆਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ। ਹੁਣ ਪੁਲਿਸ ਦੀ ਜਾਂਚ ’ਤੇ ਨਜ਼ਰਾਂ ਟਿਕੀਆਂ ਹੋਈਆਂ ਹਨ। ਜਾਂਚ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News