Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਮੁਹਾਲੀ ਦੇ SSP ਦਫ਼ਤਰ ਅੱਗੇ ਨੌਜਵਾਨ ’ਤੇ ਗੋਲੀਬਾਰੀ

Punjab News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਬੁੱਧਵਾਰ ਦੁਪਹਿਰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਐਸਐਸਪੀ ਦਫ਼ਤਰ ਦੇ ਗੇਟ ਦੇ ਬਾਹਰ ਸੜਕ ’ਤੇ ਇਕ ਨੌਜਵਾਨ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੌਰਾਨ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਉਸ ਦੀ ਹਾਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਹਾਲੀ ਦੇ SSP ਦਫ਼ਤਰ ਅੱਗੇ ਨੌਜਵਾਨ ’ਤੇ ਗੋਲੀਬਾਰੀ

Punjab News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਬੁੱਧਵਾਰ ਦੁਪਹਿਰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਐਸਐਸਪੀ ਦਫ਼ਤਰ ਦੇ ਗੇਟ ਦੇ ਬਾਹਰ ਸੜਕ ’ਤੇ ਇਕ ਨੌਜਵਾਨ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੌਰਾਨ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਫਰਾਰ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਇਸ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਹ ਬੁੱਧਵਾਰ ਨੂੰ ਆਪਣੀ ਪਤਨੀ ਨਾਲ ਮੁਹਾਲੀ ਕਿਸੇ ਕੰਮ ਆਇਆ ਸੀ ਤੇ ਜਦੋਂ ਉਹ ਆਪਣੀ ਗੱਡੀ ਵਿਚੋਂ ਆਪਣਾ ਮੋਬਾਈਲ ਫੋਨ ਕੱਢਣ ਲਈ ਬਾਹਰ ਆਇਆ ਤਾਂ ਅਚਾਨਕ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਕਰੀਬ 11 ਗੋਲੀਆਂ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਉਸ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News