ਪਟਿਆਲਾ ‘ਚ ਨੌਜਵਾਨ ਦਾ ਗਲਾ ਘੁੱਟ ਕੇ ਕਤਲ, ਗੁੱਜਰ ਸਮਾਜ ‘ਚ ਰੋਸ
Patiala Murder Case; ਪਟਿਆਲਾ ਦੇ ਦੀਪ ਨਗਰ ਇਲਾਕੇ ਵਿੱਚ 40 ਸਾਲਾ ਨੌਜਵਾਨ ਰਵੀਨ ਕੁਮਾਰ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਉਸ ਦੇ ਨਵੇਂ ਬਣ ਰਹੇ ਘਰ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਹੋਈ। ਇਸ ਘਟਨਾ ਤੋਂ ਬਾਅਦ ਗੁੱਜਰ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਾਜ ਦੇ ਲੋਕਾਂ ਨੇ ਤ੍ਰਿਪੜੀ ਥਾਣੇ ਪਹੁੰਚ ਕੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਰਵੀਨ ਕੁਮਾਰ ਦੀ ਦੀਪ ਨਗਰ ਦੀ ਗਲੀ ਨੰਬਰ 2 ਵਿੱਚ ਰਿਹਾਇਸ਼ ਸੀ ਅਤੇ ਉਹ ਦੁੱਧ ਦੀ ਡੇਅਰੀ ਚਲਾਉਂਦਾ ਸੀ। ਉਸ ਦਾ ਇੱਕ 8 ਸਾਲ ਦਾ ਪੁੱਤਰ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀਨ ਰਾਤ ਸਮੇਂ ਆਪਣੇ ਨਵੇਂ ਬਣ ਰਹੇ ਘਰ ਨੂੰ ਦੇਖਣ ਗਿਆ ਸੀ। ਉੱਥੇ ਕੁਝ ਹਮਲਾਵਰਾਂ ਨੇ ਪਹਿਲਾਂ ਉਸ ਦੇ ਸਿਰ ‘ਤੇ ਰਾਡ ਨਾਲ ਵਾਰ ਕੀਤਾ ਅਤੇ ਫਿਰ ਲੋਹੇ ਦੀ ਤਾਰ ਨਾਲ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।
ਜਦੋਂ ਰਵੀਨ ਰੋਜ਼ਾਨਾ ਦੀ ਤਰ੍ਹਾਂ ਘਰ ਵਾਪਸ ਨਹੀਂ ਪਰਤਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਜਦੋਂ ਪਰਿਵਾਰਕ ਮੈਂਬਰ ਨਵੇਂ ਬਣ ਰਹੇ ਘਰ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਰਵੀਨ ਦੀ ਲਾਸ਼ ਝਾੜੀਆਂ ਵਿੱਚ ਪਈ ਮਿਲੀ। ਉਸ ਨੂੰ ਤੁਰੰਤ ਮਨੀਪਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਵਿੱਚ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੰਜ ਮੁਲਜ਼ਮਾਂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਐਸਪੀ ਹੈੱਡਕੁਆਰਟਰ ਰਾਜੇਸ਼ ਛਿੱਬੜ ਨੇ ਦੱਸਿਆ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਉੱਧਰ, ਗੁੱਜਰ ਸਮਾਜ ਦੇ ਆਗੂਆਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਬਾਕੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰਵੀਨ ਕੁਮਾਰ ਦਾ ਪੋਸਟਮਾਰਟਮ ਨਹੀਂ ਕਰਨਗੇ