Banner
Banner

ਕਸਟਡੀ ‘ਚ ਲਏ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਇਲਜ਼ਾਮ

Youth dies in police custody; ਸੁਲਤਾਨਪੁਰ ਲੋਧੀ ਤੋਂ ਜਿੱਥੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਕਸਟਡੀ ਦੇ ਦੌਰਾਨ ਰੱਖੇ ਗਏ ਇੱਕ ਨੌਜਵਾਨ ਦੀ ਭੇਤ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਵੱਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਸੀ। ਪਰ, ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ […]
Jaspreet Singh
By : Updated On: 25 Oct 2025 19:50:PM
ਕਸਟਡੀ ‘ਚ ਲਏ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਇਲਜ਼ਾਮ

Youth dies in police custody; ਸੁਲਤਾਨਪੁਰ ਲੋਧੀ ਤੋਂ ਜਿੱਥੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਕਸਟਡੀ ਦੇ ਦੌਰਾਨ ਰੱਖੇ ਗਏ ਇੱਕ ਨੌਜਵਾਨ ਦੀ ਭੇਤ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਵੱਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਸੀ। ਪਰ, ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵੱਲੋਂ ਸਥਾਨਕ ਪੁਲਿਸ ਉੱਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਦਰਅਸਲ, ਪਿਛਲੇ ਦਿਨੀਂ ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਸੀ। 25 ਸਾਲਾ ਮ੍ਰਿਤਕ ਨੌਜਵਾਨ ਦੀ ਲਾਸ਼ ਇੱਕ ਸ਼ਮਸ਼ਾਨ ਘਾਟ ਤੋਂ ਬਰਾਮਦ ਹੋਈ ਸੀ। ਮ੍ਰਿਤਕ ਨੌਜਵਾਨ ਪਿੰਡ ਦੇ ਮੌਜੂਦਾ ਸਰਪੰਚ ਹਰਮੇਸ਼ ਸਿੰਘ ਗੋਰਾ ਦਾ ਇਕਲੌਤਾ ਪੁੱਤਰ ਸੁਖਜਿੰਦਰ ਸਿੰਘ (25) ਸੀ। ਪਰਿਵਾਰ ਵੱਲੋਂ ਨੌਜਵਾਨ ਦੇ ਕਤਲ ਦੀ ਸ਼ੰਕਾ ਪ੍ਰਗਟਾਈ ਗਈ ਸੀ ਜਿਸ ਬਾਬਤ ਇੱਕ ਸ਼ਿਕਾਇਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਿੱਤੀ ਗਈ ਸੀ।

ਜਿਸ ਉੱਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ਉੱਤੇ ਕੁਝ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾਇਆ ਗਿਆ।

ਪਰਿਵਾਰ ਦੇ ਪੁਲਿਸ ਉੱਤੇ ਇਲਜ਼ਾਮ

ਦੂਜੇ ਪਾਸੇ ਮੌਕੇ ਉੱਤੇ ਪੁੱਜੇ ਮ੍ਰਿਤਕ ਵੀਰਪਾਲ (25) ਪੁੱਤਰ ਗੁਰਮੇਲ ਸਿੰਘ , ਪਿੰਡ ਮਸੀਤਾਂ ਥਾਣਾ ਸੁਲਤਾਨਪੁਰ ਲੋਧੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਉੱਤੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ, “ਸਰਪੰਚ ਦੇ ਪੁੱਤ ਦੀ ਲਾਸ਼ ਦੇਖੀ ਸੀ ਜਿਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਪਰ, ਉਨ੍ਹਾਂ ਨੇ ਸਾਨੂੰ ਹੀ ਉਲਟਾ ਫਸਾ ਦਿੱਤਾ। ਸਾਨੂੰ ਪੁੱਛਗਿਛ ਲਈ ਲੈ ਕੇ ਗਏ ਸੀ, ਜਿੱਥੇ ਪੁਲਿਸ ਵੱਲੋਂ ਸਰਪੰਚ ਦੀ ਸ਼ਹਿ ‘ਤੇ ਮੇਰੇ ਭਰਾ ਨਾਲ ਕੁੱਟਮਾਰ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਉਸ ਦੀ ਮੌਤ ਹੋਈ ਹੈ।”

ਲਿਹਾਜ਼ਾ ਉਨ੍ਹਾਂ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਭਰਾ ਵੱਲੋਂ ਪੁਲਿਸ ਉੱਤੇ ਉਸ ਦੇ ਭਰਾ ਨੂੰ ਨਸ਼ਾ ਦੇਣ ਦੇ ਵੀ ਇਲਜ਼ਾਮ ਲਗਾਏ ਗਏ ਹਨ।

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ

ਉਧਰ ਦੂਜੇ ਪਾਸੇ, ਘਟਨਾ ਵਾਲੀ ਥਾਂ ਉੱਤੇ ਪਹੁੰਚੇ ਐਸਪੀਡੀ ਕਪੂਰਥਲਾ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਨਾਮ ਵੀਰਪਾਲ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਤਹਿਤ ਕਾਰਵਾਈ ਹੋਵੇਗੀ।

Read Latest News and Breaking News at Daily Post TV, Browse for more News

Ad
Ad