Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

Yudh Nasheyan Virudh: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ ਸਿਰਫ 48 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

Yudh Nasheyan Virudh: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ ਸਿਰਫ 48 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6402 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.9 ਲੱਖ ਰੁਪਏ ਡਰੱਗ ਮਨੀ, 261 ਗ੍ਰਾਮ ਹੈਰੋਇਨ, 699 ਗ੍ਰਾਮ ਅਫੀਮ ਅਤੇ 1997 ਨਸ਼ੀਲੀਆਂ ਗੋਲੀਆਂ/ਕੈਪਸੂਲ ਵੀ ਬਰਾਮਦ ਕੀਤੇ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News