Banner
Banner

‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

Punjab Police: 208ਵੇਂ ਦਿਨ ਪੰਜਾਬ ਪੁਲਿਸ ਨੇ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ […]
Khushi
By : Updated On: 25 Sep 2025 21:22:PM
‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ
Bhagwant Mann

Punjab Police: 208ਵੇਂ ਦਿਨ ਪੰਜਾਬ ਪੁਲਿਸ ਨੇ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 353 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 390 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad