Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ‘ਚ 45 FIRs ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News