Banner
Banner

‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ ਪੰਜਾਬ ਪੁਲਿਸ ਵੱਲੋਂ 110 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਪੰਜਾਬ ਪੁਲਿਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ […]
Khushi
By : Updated On: 19 Nov 2025 20:15:PM
‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ ਪੰਜਾਬ ਪੁਲਿਸ ਵੱਲੋਂ 110 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਪੰਜਾਬ ਪੁਲਿਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

100 ਤੋਂ ਵੱਧ ਪੁਲਿਸ ਟੀਮਾਂ ਨੇ ਮਾਰੇ 298 ਛਾਪੇ

ਇਸ ਆਪਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad