Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਅੰਮ੍ਰਿਤਸਰ ਹਵਾਈ ਅੱਡੇ ‘ਤੇ CISF ਦੀ ਵੱਡੀ ਕਾਰਵਾਈ, 30 ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਤਸਕਰ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਸੁਰੱਖਿਆ ਜਾਂਚ ਦੌਰਾਨ ਵਿਦੇਸ਼ ਜਾ ਰਹੇ ਇੱਕ ਯਾਤਰੀ ਕੋਲੋਂ 31,500 ਅਮਰੀਕੀ ਡਾਲਰ (ਕਰੀਬ 30 ਲੱਖ ਰੁਪਏ) ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਯਾਤਰੀ ਨੇ ਇਹ […]
By : Published: 04 Aug 2026 21:54:PM
ਅੰਮ੍ਰਿਤਸਰ ਹਵਾਈ ਅੱਡੇ ‘ਤੇ CISF ਦੀ ਵੱਡੀ ਕਾਰਵਾਈ, 30 ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਤਸਕਰ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਸੁਰੱਖਿਆ ਜਾਂਚ ਦੌਰਾਨ ਵਿਦੇਸ਼ ਜਾ ਰਹੇ ਇੱਕ ਯਾਤਰੀ ਕੋਲੋਂ 31,500 ਅਮਰੀਕੀ ਡਾਲਰ (ਕਰੀਬ 30 ਲੱਖ ਰੁਪਏ) ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ।

ਇਸ਼ਤਿਹਾਰ

ਜਾਂਚ ਦੌਰਾਨ ਸਾਹਮਣੇ ਆਇਆ ਕਿ ਯਾਤਰੀ ਨੇ ਇਹ ਵਿਦੇਸ਼ੀ ਮੁਦਰਾ ਆਪਣੇ ਅੰਡਰਗਾਰਮੈਂਟਸ ਵਿੱਚ ਬਹੁਤ ਹੀ ਚਲਾਕੀ ਨਾਲ ਲੁਕਾਈ ਹੋਈ ਸੀ, ਤਾਂ ਜੋ ਸੁਰੱਖਿਆ ਜਾਂਚ ਤੋਂ ਬਚਿਆ ਜਾ ਸਕੇ। ਪਰ CISF ਦੇ ਜਵਾਨਾਂ ਦੀ ਸੁਚੇਤਤਾ ਅਤੇ ਗਹਿਰੀ ਤਲਾਸ਼ੀ ਕਾਰਨ ਉਸ ਦੀ ਕੋਸ਼ਿਸ਼ ਨਾਕਾਮ ਹੋ ਗਈ।

ਨਿਯਮਤ ਸੁਰੱਖਿਆ ਜਾਂਚ ਦੌਰਾਨ ਯਾਤਰੀ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ‘ਤੇ ਉਸ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ 31,500 ਅਮਰੀਕੀ ਡਾਲਰ ਬਰਾਮਦ ਹੋਏ। ਪੁੱਛਗਿੱਛ ਦੌਰਾਨ ਜਦੋਂ ਉਸ ਤੋਂ ਵਿਦੇਸ਼ੀ ਕਰੰਸੀ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਮੰਗੇ ਗਏ ਤਾਂ ਉਹ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ।

ਇਸ ਤੋਂ ਬਾਅਦ CISF ਨੇ ਯਾਤਰੀ ਅਤੇ ਬਰਾਮਦ ਕੀਤੀ ਗਈ ਵਿਦੇਸ਼ੀ ਕਰੰਸੀ ਨੂੰ ਅਗਲੀ ਜਾਂਚ ਲਈ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਦੇ ਹਵਾਲੇ ਕਰ ਦਿੱਤਾ। ਫਿਲਹਾਲ ਯਾਤਰੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

ਡੀਆਰਆਈ ਹੁਣ ਇਹ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਵਿਦੇਸ਼ੀ ਕਰੰਸੀ ਦਾ ਸਰੋਤ ਕੀ ਸੀ, ਇਸ ਨੂੰ ਕਿਸ ਮਕਸਦ ਨਾਲ ਵਿਦੇਸ਼ ਲਿਜਾਇਆ ਜਾ ਰਿਹਾ ਸੀ ਅਤੇ ਕੀ ਇਸ ਮਾਮਲੇ ਦਾ ਸਬੰਧ ਕਿਸੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਨਾਲ ਹੈ। ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News