Banner
Banner

         ਖਾਲਸੇ ਦੀ ਜਨਮਸਥਲੀ ਸ੍ਰੀ ਅਨੰਦਪੁਰਸਾਹਿਬਦੀਕਿਲ੍ਹਾਬੰਦੀ

ਖਾਲਸੇ ਦੀ ਜਨਮਸਥਲੀ ਅਤੇ ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਇਸ ਗੱਲ ਦਾ ਮਾਣ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਸਥਾਨ ‘ਤੇ ਆਪਣੇ ਜੀਵਨ ਦਾ ਸਭ ਤੋਂ ਲੰਮਾ ਸਮਾਂ ਬਤੀਤ ਕੀਤਾ । ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਸ਼੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ 5 ਕਿਲ੍ਹੇ ਹਿਫ਼ਾਜ਼ਤੀ ਪ੍ਰਬੰਧਾਂ ਲਈ ਗੁਰੂ […]
ਮਨਵੀਰ ਰੰਧਾਵਾ
By : Updated On: 12 Jan 2025 16:53:PM
         ਖਾਲਸੇ ਦੀ ਜਨਮਸਥਲੀ ਸ੍ਰੀ ਅਨੰਦਪੁਰਸਾਹਿਬਦੀਕਿਲ੍ਹਾਬੰਦੀ

ਖਾਲਸੇ ਦੀ ਜਨਮਸਥਲੀ ਅਤੇ ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਇਸ ਗੱਲ ਦਾ ਮਾਣ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਸਥਾਨ ‘ਤੇ ਆਪਣੇ ਜੀਵਨ ਦਾ ਸਭ ਤੋਂ ਲੰਮਾ ਸਮਾਂ ਬਤੀਤ ਕੀਤਾ । ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਸ਼੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ 5 ਕਿਲ੍ਹੇ ਹਿਫ਼ਾਜ਼ਤੀ ਪ੍ਰਬੰਧਾਂ ਲਈ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1689 ਈ. ਬਣਵਾਏ ਗਏ ਸਨ ਤਾਂ ਜੋ ਸ਼ਹਿਰ ਅਨੰਦਪੁਰ ਅਤੇ ਇਸ ਵਿਚ ਰਹਿਣ ਵਾਲੇ ਹਰ ਤਰ੍ਹਾਂ ਸੁਰੱਖਿਅਤ ਰਹਿਣ। ਇਨ੍ਹਾਂ ਕਿਲ੍ਹਿਆਂ ਨੂੰ ਕਿਲ੍ਹਾ ਅਨੰਦਗੜ੍ਹ, ਕਿਲ੍ਹਾ ਫ਼ਤਹਿਗੜ੍ਹ ਸਾਹਿਬ, ਕਿਲ੍ਹਾ ਤਾਰਾਗੜ੍ਹ ਸਾਹਿਬ, ਕਿਲ੍ਹਾ ਲੋਹਗੜ੍ਹ ਸਾਹਿਬ ਅਤੇ ਕਿਲ੍ਹਾ ਹੌਲਗੜ੍ਹ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕਿਲ੍ਹਾ ਅਨੰਦਗੜ੍ਹ ਸਾਹਿਬ ਗੁਰੂ ਜੀ ਦੀ ਯੁੱਧਨੀਤੀ ਦਾ ਕੇਂਦਰ ਬਿੰਦੂ ਬਣਿਆ, ਜੋ ਕਿ ਸਮੇਂ-ਸਮੇਂ ਹਕੂਮਤ ਦੀਆਂ ਨਜ਼ਰਾਂ ਵਿਚ ਰੜਕਦਾ ਰਿਹਾ। ਸ਼੍ਰੀ ਅਨੰਦਪੁਰ ਸਾਹਿਬ ’ਚ ਰਹਿੰਦਿਆਂ ਜਿਨ੍ਹਾਂ ਜਰਨੈਲਾਂ ਨੇ ਗੁਰੂ ਜੀ ਤੋਂ ਸਸ਼ਤਰ ਵਿੱਦਿਆ ਅਧਿਐਨ ਕੀਤੀ, ਉਨ੍ਹਾਂ ’ਚ ਸਿੰਘਾਂ ਤੋਂ 4 ਸਾਹਿਬਜ਼ਾਦੇ ਅਤੇ 5 ਪਿਆਰੇ ਮੁੱਖ ਰੂਪ ਵਿਚ ਸ਼ਾਮਿਲ ਸਨ।

ਇਸ ਅਗੰਮੀ ਨਗਰੀ ਦੀ ਸਥਾਪਨਾ 1665 ਵਿਚ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਭੋਰਾ ਸਾਹਿਬ ਦੇ ਸਥਾਨ ’ਤੇ ਸਮੇਂ ਦੀ ਪਰੰਪਰਾ ਅਨੁਸਾਰ ਮੋੜ੍ਹੀ ਗੱਡ ਕੇ ਕੀਤੀ ਗਈ ਸੀ। ਗੁਰੂ ਤੇਗ ਬਹਾਦਰ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਕੀਰਤਪੁਰ ਸਾਹਿਬ ਤੋਂ 9 ਕਿਲੋਮੀਟਰ ਦੂਰ ਪਹਾੜਾਂ ਵੱਲ ਅਨੰਦਪੁਰ ਸਾਹਿਬ ਵਸਾਇਆ। ਇਸ ਦਾ ਪਹਿਲਾ ਨਾਮ ਮਾਖੋਵਾਲ ਸੀ। ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ’ਤੇ ‘ਚੱਕ ਨਾਨਕੀ’ (ਬਾਅਦ ਵਿਚ ਅਨੰਦਪੁਰ ਸਾਹਿਬ) ਨਗਰ ਵਸਾਇਆ। ਇਥੋਂ ਹੀ 9 ਸਾਲ ਦੀ ਉਮਰ ਵਿਚ ਬਾਲਕ ਗੋਬਿੰਦ ਰਾਏ (ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ) ਨੇ ਚੱਕ ਨਾਨਕੀ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ। ਅਨੰਦਪੁਰ ਸਾਹਿਬ ਦੀ ਸਿੱਖ ਪੰਥ ਵਿਚ ਇਤਿਹਾਸਿਕ ਮਹੱਤਤਾ ਬਹੁਤ ਜ਼ਿਆਦਾ ਹੈ।

ਅਨੰਦਗੜ੍ਹ ਸਾਹਿਬ ਕਿਲ੍ਹਾ, ਸ਼ਹਿਰ ਅਨੰਦਪੁਰ ਤੋਂ ਦੱਖਣ ਦੀ ਦਿਸ਼ਾ ਵੱਲ 2 ਕਿ. ਮੀ. ਦੀ ਦੂਰੀ ਤੇ ਹੈ। ਇਥੇ ਸਥਿਤ ਗੁਰਦੁਆਰਾ ਸਾਹਿਬ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਣਵਾਇਆ ਸੀ। ਇਸ ਕਿਲ੍ਹੇ ਨੂੰ ਸਭ ਤੋਂ ਮਜ਼ਬੂਤ ਅਤੇ ਉੱਚਾ ਮੰਨਿਆ ਜਾਂਦਾ ਸੀ। ਇਸ ਅਸਥਾਨ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ। ਇਸ ਕਿਲੇ ਵਿਚ ਠੰਡੇ ਜਲ ਦੀ ਇਕ ਡੂੰਘੀ ਬਾਉਲੀ ਹੈ। ਇਸ ਅਨੰਦਗੜ੍ਹ ਦੇ ਕਿਲ੍ਹੇ ਨੂੰ ਤੋੜਨ ਲਈ ਪਹਾੜੀ ਰਾਜੇ ਭੀਮ ਚੰਦ ਨੇ ਸ਼ਰਾਬ ਵਿਚ ਮਸਤ ਹਾਥੀ ਨੂੰ ਟੱਕਰ ਮਾਰਨ ਲਈ ਘੱਲਿਆ ਜਿਸ ਦੇ ਮੱਥੇ ਵਿਚ ਭਾਈ ਬਚਿੱਤਰ ਸਿੰਘ ਨੇ ਨਾਗਣੀ  ਮਾਰ ਕੇ ਹਾਕੀ ਦਾ ਮੱਥਾ ਪਾੜ ਦਿੱਤਾ ਸੀ। ਇਸ ਕਿਲੇ ਵਿਚੋਂ ਹੀ ਮੋਰਚਾ ਬੰਨ੍ਹ ਕੇ ਦਸਵੇਂ ਪਾਤਸ਼ਾਹ ਨੇ ਮੁਗ਼ਲ ਸੈਨਾ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਦੁਸ਼ਮਣਾਂ ਨੂੰ ਲੋਹੇ ਦੇ ਚਨੇ ਚਬਾਏ ਸਨ।

ਕਿਲ੍ਹਾ ਲੋਹਗੜ੍ਹ ਖ਼ਾਸ ਅਹਿਮੀਅਤ ਰੱਖਦਾ ਸੀ। ਇਹ ਕਿਲ੍ਹਾ ਸਤਲੁੱਜ ਦਰਿਆ ਦੇ ਕੰਢੇ ’ਤੇ ਸੀ। ਤੀਜੇ ਕਿਲ੍ਹੇ ਹੋਲਗੜ੍ਹ ਦਾ ਫ਼ਲਸਫ਼ਾ ਸਦਾ ਕਿਰਿਆਸ਼ੀਲ ਰਹਿਣ ਦਾ ਸੁਨੇਹਾ ਦਿੰਦਾ ਹੈ। ਚੌਥਾ ਕਿਲ੍ਹਾ ਫ਼ਤਹਿਗੜ੍ਹ ਸਾਹਿਬ ਆਸ਼ਾਵਾਦੀ ਅਤੇ ਚੜ੍ਹਦੀ ਕਲਾ ਵਿਚ ਰਹਿਣ ਦਾ ਸੁਨੇਹਾ ਦਿੰਦਾ ਹੈ। ਕਿਲ੍ਹਾ ਅਨੰਦਪੁਰ ਸਾਹਿਬ ਤੋਂ ਤਕਰੀਬਨ 5 ਕਿਲੋਮੀਟਰ ਦੂਰ ਕਿਲ੍ਹਾ ਤਾਰਾਗੜ੍ਹ ਵੀ ਸਿੱਖ ਨੂੰ ਭਗਤੀ-ਸ਼ਕਤੀ ਦੇ ਸੁਮੇਲ ਦੀ ਜਾਂਚ ਸਿੱਖਣ ਦਾ ਫ਼ਲਸਫ਼ਾ ਦਿੰਦਾ ਹੈ।

Read Latest News and Breaking News at Daily Post TV, Browse for more News

Ad
Ad