PSEB ਦੇ 10ਵੀਂ ਦੇ ਪੇਪਰਾਂ 'ਚ TOP ਕਰਨ ਵਾਲੇ ਵਿਦਿਆਰਥੀਆਂ ਨਾਲ CM Bhagwant Mann ਨੇ ਕੀਤੀ ਮੁਲਾਕਾਤ

ਫ਼ਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਦੂਜੇ ਸਥਾਨ ’ਤੇ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ ਦਾ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਰਿਹਾ, ਜਿਸ ਨੇ 645 ਅੰਕ ਪ੍ਰਾਪਤ ਕੀਤੇ।

ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਵੀ 645 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।